National – Latest Punjab News, Breaking News Punjab, India News | Daily Post

Thursday, September 14, 2017

AMRITVELE DA HUKAMNAMA SRI DARBAR SAHIB SRI AMRITSAR, ANG 696, 15-Sep-2017

AMRITVELE DA HUKAMNAMA SRI DARBAR SAHIB SRI AMRITSAR, ANG 696, 15-Sep-2017



ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||
ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Wednesday, September 6, 2017

AMRITVELE DA HUKAMNAMA SRI DARBAR SAHIB. SRI AMRITSAR, ANG(508), 07-Sep-2017

AMRITVELE DA HUKAMNAMA SRI DARBAR SAHIB. SRI AMRITSAR, ANG(508), 07-Sep-2017
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
Goojaree Ki Vaar, Third Mehl, Sung In The Tune Of The Vaar Of Sikandar & Biraahim: One Universal Creator God. By The Grace Of The True Guru: Shalok, Third Mehl: This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. ||1|| Third Mehl: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them. ||2||
ਮਮ = ਮੇਰਾ। ਮਮਤਾ = (ਹਰੇਕ ਚੀਜ਼ ਨੂੰ) ‘ਮੇਰੀ’ ਬਨਾਣ ਦਾ ਖ਼ਿਆਲ। ਬਿਧਿ = ਜਾਚ। ਪਦਵੀ = ਦਰਜਾ। ਨਦਰੀ = ਮਿਹਰ ਕਰਨ ਵਾਲਾ ਪ੍ਰਭੂ। ਸਹਜਿ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ ਬਨਾਣ ਦੀ ਚਾਹ ਨਾਹ ਕੁੱਦੇ ॥੧॥ ਸਹਸਾ = ਤੌਖਲਾ। ਆਪੈ = ਆਪ ਹੀ। ਧੰਧੈ ਮਾਰ = ਧੰਧਿਆਂ ਦੀ ਮਾਰ। ਆਚਾਰੁ = ਰਹਣੀ, ਵਰਤੋਂ।
ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!